Skip to main content
ਦਵਿੰਦਰਪਾਲ ਭੁੱਲਰ ਨੂੰ ਮਿਲੀ ਪੈਰੋਲ . . . ਅੰਮ੍ਰਿਤਸਰ: (ਜਾਗੋ ਸਿੱਖ ਮੀਡੀਅਾ)1993 ਦੇ ਦਿੱਲੀ ਬੰਬ ਬੰਬ ਧਮਾਕਿਆਂ ‘ਚ ਦੋਸ਼ੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 21 ਦਿਨ ਲਈ ਪੈਰੋਲ ਮਿਲੀ ਗਈ ਹੈ। ਪਿਛਲੇ ਸਾਲ ਹੀ ਉਨ੍ਹਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਜੇਲ੍ਹ ਤਬਦੀਲ ਕੀਤਾ ਗਿਆ ਸੀ ਜਿੱਥੇ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਭੁੱਲਰ 24 ਸਾਲਾਂ ਬਾਅਦ ਦੂਜੀ ਵਾਰ ਜੇਲ੍ਹ ਤੋਂ ਪੈਰੋਲ ‘ਤੇ ਬਾਹਰ ਆ ਰਹੇ ਹਨ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਨਸਿਕ ਹਾਲਤ ਇਸ ਸਮੇਂ ਠੀਕ ਨਹੀਂ ਤੇ ਉਨ੍ਹਾਂ ਦਾ ਇਲਾਜ ਅੰਮ੍ਰਿਤਸਰ ਵਿੱਚ ਚੱਲ ਰਿਹਾ ਹੈ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੀ ਸਜ਼ਾ ਹੋਈ ਸੀ ਪਰ ਉਨ੍ਹਾਂ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਉਸ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਬਦਲ ਦਿੱਤੀ ਸੀ। ਭੁੱਲਰ ਦੀ ਪਤਨੀ ਨਵਨੀਤ ਕੌਰ ਵੱਲੋਂ ਦਾਇਰ ਕੀਤੀ ਗਈ ਇੱਕ ਸੋਧ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਰਕਾਰ ਵੱਲੋਂ ਭੁੱਲਰ ਦੀ ਰਹਿਮ ਦੀ ਅਪੀਲ ਦਾ ਫ਼ੈਸਲਾ ਕਰਨ ਵਿੱਚ ਜ਼ਿਆਦਾ ਦੇਰ ਕਰਨ ਤੇ ਉਸ ਦੀ ਮਾੜੀ ਮਾਨਸਿਕ ਹਾਲਤ ਦੇ ਆਧਾਰ ‘ਤੇ ਇਹ ਫ਼ੈਸਲਾ ਦਿੱਤਾ ਸੀ। ਭੁੱਲਰ ਨੂੰ ਸਤੰਬਰ 1993 ਵਿੱਚ ਮਨਜਿੰਦਰ ਬਿੱਟਾ ‘ਤੇ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਅਗਸਤ 2001 ਵਿੱਚ ਦਿੱਲੀ ਦੀ ਜ਼ਿਲ੍ਹਾ ਅਦਾਲਤ ਨੇ ਭੁੱਲਰ ਨੂੰ ਬੰਬ ਧਮਾਕੇ ਜਿਸ ਵਿੱਚ 9 ਵਿਅਕਤੀ ਮਾਰੇ ਗਏ ਸਨ ਤੇ ਉਸ ਸਮੇਂ ਦੇ ਯੂਥ ਕਾਂਗਰਸ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਸਮੇਤ 25 ਹੋਰ ਜ਼ਖ਼ਮੀ ਹੋ ਗਏ ਸਨ, ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਸੁਣਾਈ ਸੀ।
Comments
Post a Comment