ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮਹਰੌਲੀ ਤੋਂ ਵਿਧਾਇਕ ਨਰੇਸ਼ ਯਾਦਵ ਦੀ ਗ੍ਰਿਫਤਾਰੀ

ਨਵੀਂ ਦਿੱਲੀ—(ਜਾਗੋ ਸਿੱਖ ਮੀਡੀਅਾ) ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮਹਰੌਲੀ ਤੋਂ ਵਿਧਾਇਕ ਨਰੇਸ਼ ਯਾਦਵ ਦੀ ਗ੍ਰਿਫਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ। ਪੰਜਾਬ ਪੁਲਸ ਕੋਲ ਨਰੇਸ਼ ਯਾਦਵ ਦੇ ਗ੍ਰਿਫਤਾਰੀ ਵਾਰੰਟ ਹਨ। ਜਿਸ ਤੋਂ ਬਾਅਦ ਪੁਲਸ ਨੇ ਦਿੱਲੀ ਸਥਿਤ ਨਰੇਸ਼ ਯਾਦਵ ਦੇ ਘਰ 'ਤੇ ਛਾਪਾ ਮਾਰਿਆ ਪਰ ਉਹ ਮੌਕੇ 'ਤੇ ਮੌਜੂਦ ਨਹੀਂ ਸਨ। ਇਸ ਦੀ ਪੁਸ਼ਟੀ ਪਟਿਆਲਾ ਦੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਕੀਤੀ ਹੈ।ਦੱਸਿਆ ਜਾ ਰਿਹਾ ਹੈ ਕਿ ਨਰੇਸ਼ ਯਾਦਵ ਮਲੇਰਕੋਟਲਾ ਵਿਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਕਰਨ ਦੇ ਦੋਸ਼ ਹਨ। ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੇ ਇਸ ਸਾਜ਼ਿਸ਼ ਵਿਚ ਨਰੇਸ਼ ਯਾਦਵ ਦਾ ਵੀ ਨਾਂ ਲਿਆ ਹੈ।

Comments