8 ਦਸੰਬਰ ਨੂੰ ਪੰਥਕ ਜਥੇਬੰਦੀਆਂ ਵੱਲੋਂ ਤਲਵੰਡੀ ਸਾਬੋ ਵਿਖੇ ਹਰ ਹਾਲਤ ‘ਚ ਸਰਬੱਤ ਖਾਲਸਾ ਬੁਲਾਇਆ ਜਾਵੇਗਾ -ਜਥੇਦਾਰ ਭਾਈ ਧਿਆਨ ਸਿੰਘ ਮੰਡ
ਫ਼ਿਰੋਜ਼ਪੁਰ, 28 ਨਵੰਬਰ (ਜਾਗੋ ਸਿੱਖ ਮੀਡੀਆ ਬਿਊਰੋ )- 8 ਦਸੰਬਰ ਨੂੰ ਪੰਥਕ ਜਥੇਬੰਦੀਆਂ ਵੱਲੋਂ ਤਲਵੰਡੀ ਸਾਬੋ ਵਿਖੇ ਹਰ ਹਾਲਤ ‘ਚ ਸਰਬੱਤ ਖਾਲਸਾ ਬੁਲਾਇਆ ਜਾਵੇਗਾ, ਜਿਸ ਲਈ ਐਤਕੀਂ ਪ੍ਰਸ਼ਾਸਨ ਤੋਂ ਆਗਿਆ ਵੀ ਨਹੀਂ ਲਵਾਂਗੇ | ਇਹ ਪ੍ਰਗਟਾਵਾ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੀਤਾ | ਉਹ ਅੱਜ ਫ਼ਿਰੋਜ਼ਪੁਰ ਵਿਖੇ ਪੰਥਕ ਆਗੂਆਂ ਨਾਲ ਮੀਟਿੰਗ ਕਰਕੇ ਵੱਧ ਤੋਂ ਵੱਧ ਸੰਗਤ ਨੂੰ ਸਰਬੱਤ ਖਾਲਸੇ ਦੀ ਸਫਲਤਾ ਪ੍ਰਤੀ ਲਾਮਬੰਦ ਕਰਨ ਆਏ ਸਨ | ਆਗੂਆਂ ਦੀਆਂ ਡਿਊਟੀਆਂ ਲਗਾਉਣ ਉਪਰੰਤ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸਰਬੱਤ ਖਾਲਸੇ ਦੀ ਸਫਲਤਾ ਲਈ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ 3 ਤੇ 4 ਦਸੰਬਰ ਨੂੰ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ | ਸ. ਮਾਨ ਨੇ ਐਲਾਨ ਕੀਤਾ ਕਿ ਅਕਾਲੀ ਦਲ ਅੰਮਿ੍ਤਸਰ 2017 ਦੀਆਂ ਚੋਣਾਂ ‘ਚ ਪੰਥਕ ਜਥੇਬੰਦੀਆਂ ਨਾਲ ਰਲ ਕੇ ਮੈਦਾਨ ‘ਚ ਨਿੱਤਰੇਗਾ | ਇਸ ਮੌਕੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਜਸਬੀਰ ਸਿੰਘ ਨਵਾਂ ਪੁਰਬਾ, ਭਾਈ ਗੁਰਚਰਨ ਸਿੰਘ ਸਤੀਏਵਾਲਾ, ਮਨਬੀਰ ਸਿੰਘ ਮੰਡ ਆਦਿ ਨੇ ਸਿੱਖ ਸੰਗਤ ਨੂੰ ਪੁਰਜ਼ੋਰ ਅਪੀਲ ਕੀਤੀ ਕਿ 8 ਦਸੰਬਰ ਨੂੰ ਸ੍ਰੀ ਦਮਦਮਾ ਸਾਹਿਬ ਦੀ ਧਰਤੀ ‘ਤੇ ਬੁਲਾਏ ਗਏ ਸਰਬੱਤ ਖਾਲਸੇ ‘ਚ ਵੱਧ ਤੋਂ ਵੱਧ ਗਿਣਤੀ ‘ਚ ਪੱੁਜੋ |
Comments
Post a Comment