ਲੋਨੀਗੋ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 29 ਨਵੰਬਰ (ਜਾਗੋ ਸਿੱਖ ਮੀਡੀਆ ਬਿਊਰੋ)- ਇਟਲੀ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਸੇਵਾ ਸੁਸਾਇਟੀ ਲੋਨੀਗੋ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਵੀ ਸਜਾਏ ਗਏ, ਜਿਨ੍ਹਾਂ ਵਿਚ ਭਾਈ ਪਲਵਿੰਦਰ ਸਿੰਘ ਜਾਗੋ ਵਾਲੇ ਅਤੇ ਭਾਈ ਗੁਰਮੀਤ ਸਿੰਘ ਗੁਰਦਾਸਪੁਰ ਵਾਲਿਆਂ ਦੇ ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਵਾਰਾਂ ਦੇ ਰਾਹੀਂ ਇਤਿਹਾਸ ਸਰਵਣ ਕਰਵਾਇਆ ਗਿਆ | ਸਮਾਪਤੀ ‘ਤੇ ਪ੍ਰਬੰਧਕਾਂ ਵੱਲੋਂ ਕਵੀਸ਼ਰੀ ਜਥੇ ਦਾ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ |

Comments