ਫ਼ਤਿਹਗੜ੍ਹ ਸਾਹਿਬ:(ਜਾਗੋ ਸਿੱਖ ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਜਾਰੀ ਇਕ ਪ੍ਰੈਸ ਬਿਆਨ ‘ਚ ਪਾਰਟੀ ਦੇ ਮੁੱਖ ਬੁਲਾਰੇ ਅਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸਾਡੀ ਪਾਰਟੀ ਨੇ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਹਮਾਇਤ ਬਿਲਕੁਲ ਨਹੀਂ ਕੀਤੀ।
ਅਰਵਿੰਦ ਕੇਜਰੀਵਾਲ, ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਆਪ ਵਲੋਂ ਸ਼ਾਤਰ ਤਰੀਕੇ ਅਤੇ ਚਲਾਕੀ ਨਾਲ ਸਾਡੇ ਨਾਂ ਦੀ ਦੁਰਵਰਤੋਂ ਕਰਕੇ ਇਸ ਝੂਠ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਜ ਪੰਜਾਬ ਵਿਚ ਕੇਜਰੀਵਾਲ ਅਤੇ ਉਸਦੀ ਆਮ ਆਦਮੀ ਪਾਰਟੀ ਦਾ ਗ੍ਰਾਫ ਡਿਗਦਾ ਜਾ ਰਿਹਾ ਹੈ ਅਤੇ ਇਸ ਲਈ ਆਮ ਆਦਮੀ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿਮਰਨਜੀਤ ਸਿੰਘ ਮਾਨ ਦੇ ਨਾਂ ਦੀ ਦੁਰਵਰਤੋਂ ਕਰਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦੇ ਝਾਸੇ ਵਿਚ ਪੰਜਾਬ ਦੇ ਨਿਵਾਸੀ ਖਾਸ ਕਰਕੇ ਸਿੱਖ ਬਿਲਕੁਲ ਨਾ ਆਉਣ। ਉਨ੍ਹਾਂ ਕਿਹਾ ਹੀ ਅਜਿਹੀਆਂ ਹਰਕਤਾਂ ਕਰਕੇ ਇਹ ਬਾਹਰੀ ਲੋਕ ਪੰਜਾਬੀਆਂ ਤੇ ਸਿਖ ਕੌਮ ਤੋਂ ਆਪਣੇ ਹਕ ਵਿਚ ਫ਼ਤਵਾ ਪ੍ਰਾਪਤ ਕਰਨ ਵਿਚ ਬਿਲਕੁਲ ਵੀ ਕਾਮਯਾਬ ਨਹੀਂ ਹੋ ਸਕਣਗੇ।
Comments
Post a Comment