ਕਪੂਰਥਲਾ ਮਾਡਰਨ ਜੇਲ੍ਹ ਵਿਚ ਕੈਦੀਆਂ ਦੇ ਦੋ ਧੜੇ ਆਪਸ ‘ਚ ਭਿੜੇ

ਕਪੂਰਥਲਾ, (ਜਾਗੋ ਸਿੱਖ ਮੀਡੀਆ ਬਿਊਰੋ): ਇੱਥੋਂ ਦੀ ਮਾਡਰਨ ਜੇਲ੍ਹ ‘ਚ ਅੱਜ ਕੈਦੀਆਂ ਦੇ ਦੋ ਧੜਿਆਂ ‘ਚ ਝਗੜਾ ਹੋ ਗਿਆ। ਇਸ ਝਗੜੇ ‘ਚ ਕੈਦੀਆਂ ਦੇ ਇੱਕ ਧੜੇ ਦੇ 3 ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ‘ਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਜਦਕਿ ਦੋ ਕੈਦੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕੀਤਾ ਗਿਆ ਹੈ।

Comments