ਚੰਡੀਗੜ੍ਹ: (ਜਾਗੋ ਸਿੱਖ ਮੀਡੀਆ ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨੂੰ ਦੱਸਿਆ ਹੈ ਕਿ ਪੰਜਾਬ ਵਿਚ ਨਸ਼ਿਆਂ ਨੂੰ ਨੱਥ ਪਾਉਣ ਲਈ ਇਕ ਕਨੂੰਨ ਘੜਿਆ ਜਾ ਰਿਹਾ ਹੈ।
ਮਨਪ੍ਰੀਤ ਬਾਦਲ (ਫਾਈਲ ਫੋਟੋ)
ਇਸ ਕਾਨੂੰਨ ਨੂੰ ‘ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਐਕਟ’ ਦਾ ਨਾਂ ਦਿੰਦੇ ਹੋਏ ਮਨਪ੍ਰੀਤ ਬਾਦਲ ਨੇ ਦਸਿਆ ਕਿ ਜਨਵਰੀ ਮਹੀਨੇ ਜਾਰੀ ਕੀਤੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਵੀ ਇਸ ਕਨੂੰਨ ਦਾ ਜ਼ਿਕਰ ਕੀਤਾ ਜਾ ਚੁੱਕਾ ਹੈ ਤੇ ਕਾਂਗਰਸ ਵਲੋਂ ਸੂਬੇ ਵਿਚ ਪਾਰਟੀ ਦੀ ਸਰਕਾਰ ਬਣਨ ਦੀ ਸੂਰਤ ਚ ਸੱਤਾ ਸੰਭਾਲਣ ਤੋਂ ਤੀਹ ਦਿਨਾਂ ਦੇ ਅੰਦਰ-ਅੰਦਰ ਇਹ ਕਨੂੰਨ ਬਣਾਉਣ ਦਾ ਅਹਿਦ ਵੀ ਕੀਤਾ ਹੋਇਆ ਹੈ।
ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਕਿ ਚੋਣ ਮਨੋਰਥ ਪੱਤਰ ਦਾ ਅੱਖਰ-ਅੱਖਰ ਉਨ੍ਹਾਂ ਅਪਣੇ ਹੱਥੀਂ ਲਿਖਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਹਰ ਵਾਅਦਾ ਅਤੇ ਦਾਅਵਾ ਚੰਗੀ ਤਰ੍ਹਾਂ ਚੇਤੇ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਬਿਲਕੁਲ ਵੀ ਨਸ਼ਾ ਬਰਦਾਸ਼ਤ ਨਾ ਕੀਤਾ ਜਾਏਗਾ।
Comments
Post a Comment