01 ਮਈ 2017 ਨੂੰ ‘ਅੰਮ੍ਰਿਤਸਰ ਐਲਾਨਨਾਮੇ’ ਦੀ ਅੰਮ੍ਰਿਤਸਰ ਵਿਖੇ ਦਫ਼ਤਰ ਉਦਘਾਟਨ ਸਮੇਂ 24ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਜਾਵੇਗੀ : ਮਾਨ

ਫ਼ਤਹਿਗੜ੍ਹ ਸਾਹਿਬ, 28 ਅਪ੍ਰੈਲ (ਜਾਗੋ ਸਿੱਖ ਮੀਡੀਆ ਬਿਊਰੋ  ) “ਅੱਜ ਜਲੰਧਰ ਵਿਖੇ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਵਿਚ ਇਕੱਤਰ ਹੋਈ ਪਾਰਟੀ ਦੀ ਸੀਨੀਅਰ ਲੀਡਰਸਿ਼ਪ ਜਿਸ ਵਿਚ ਬਰਤਾਨੀਆ ਅਤੇ ਅਮਰੀਕਾ ਦੇ ਅਹੁਦੇਦਾਰਾਂ ਨੇ ਵੀ ਹੁੰਮ-ਹਮਾਕੇ ਹਿੱਸਾ ਲਿਆ । ਜਿਸ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਸ ਦਿਨ 01 ਮਈ 1994 ਨੂੰ ਅੰਮ੍ਰਿਤਸਰ ਐਲਾਨਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਂਦ ਵਿਚ ਆਇਆ ਸੀ, ਜਿਸ ਨੂੰ 01 ਮਈ 2017 ਨੂੰ 24 ਵਰ੍ਹੇ ਪੂਰੇ ਹੋ ਜਾਣਗੇ । ਪਾਰਟੀ ਉਸ ਦਿਨ ਅੰਮ੍ਰਿਤਸਰ ਵਿਖੇ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਵੀ ਕੀਤਾ ਜਾਵੇਗਾ ਉਸ ਸਮੇਂ ਸਮੁੱਚੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਵੱਲੋਂ 20ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਜਾਵੇਗੀ ।”

ਇਹ ਜਾਣਕਾਰੀ ਅੱਜ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਟੈਲੀਫੋਨ ਉਤੇ ਹੋਈ ਗੱਲਬਾਤ ਅਤੇ ਮੀਟਿੰਗ ਵਿਚ ਹੋਏ ਫੈਸਲਿਆ ਬਾਰੇ ਜਾਣਕਾਰੀ ਦਿੰਦੇ ਹੋਏ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ, ਸਿਆਸੀ ਤੇ ਮੀਡੀਆ ਸਲਾਹਕਾਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੂੰ ਦਿੱਤੀ । ਉਨ੍ਹਾਂ ਕਿਹਾ ਕਿ ਇਸ 24ਵੀਂ ਵਰ੍ਹੇਗੰਢ ਸਮੇਂ ਪਾਰਟੀ ਦੇ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ, ਕਪੂਰਥਲਾ, ਤਰਨਤਾਰਨ, ਪੱਟੀ ਦੇ ਸਮੁੱਚੇ ਅਹੁਦੇਦਾਰ ਤੇ ਵਰਕਰ ਅੰਮ੍ਰਿਤਸਰ ਵਿਖੇ 24ਵੀਂ ਵਰ੍ਹੇਗੰਢ ਸਮੇਂ ਪਹੁੰਚਣਗੇ ਅਤੇ ਬਾਕੀ ਜਿ਼ਲ੍ਹੇ ਜਿਨ੍ਹਾਂ ਵਿਚ ਹੁਸਿਆਰਪੁਰ, ਰੋਪੜ੍ਹ, ਫਤਹਿਗੜ੍ਹ ਸਾਹਿਬ, ਮੋਹਾਲੀ, ਚੰਡੀਗੜ੍ਹ, ਪਟਿਆਲਾ, ਸੰਗਰੂਰ, ਬਰਨਾਲਾ, ਜਲੰਧਰ, ਮੋਗਾ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਫ਼ਰੀਦਕੋਟ, ਅਬਹੋਰ, ਮੁਕਤਸਰ, ਹਰਿਆਣਾ, ਹਿਮਾਚਲ ਅਤੇ ਦਿੱਲੀ, ਜੰਮੂ-ਕਸ਼ਮੀਰ ਅਤੇ ਹੋਰ ਸੂਬਿਆਂ ਦੇ ਸਿੱਖ ਆਪੋ-ਆਪਣੇ ਤੌਰ ਤੇ ਆਪੋ-ਆਪਣੇ ਜਿ਼ਲ੍ਹਿਆਂ ਅਤੇ ਕਸਬਿਆ ਵਿਚ ਅੰਮ੍ਰਿਤਸਰ ਐਲਾਨਨਾਮੇ ਦੀ 24ਵੀਂ ਵਰ੍ਹੇਗੰਢ ਮਨਾਉਣਗੇ ।

Comments