ਜਲੰਧਰ (ਚਾਵਲਾ) - (ਜਾਗੋ ਸਿੱਖ ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਜਦ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਇਸ ਮਾਮਲੇ ਵਿਚ ਕਾਂਗਰਸ ਸਰਕਾਰ ਦੀ ਕੋਈ ਕਾਰਵਾਈ ਨਾ ਹੋਣ ''ਤੇ ਸਾਫ ਜ਼ਾਹਿਰ ਹੈ ਕਿ ਉਹ ਆਪਣੇ ਵਾਅਦੇ ਤੋਂ ਮੁੱਕਰ ਚੁੱਕੀ ਹੈ।
ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਰਕਾਰ ਕਿਉਂ ਨਹੀਂ ਕਰਵਾਉਂਦੀ ਜਦਕਿ ਹਰਿਆਦਾ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ''ਤੇ ਦਬਾਅ ਪਾਏ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਮੇਂ ਸਿਰ ਕਰਵਾਈਆਂ ਜਾਣ। ਉਨ੍ਹਾਂ ਦੋਸ਼ ਲਗਾਇਆ ਕਿ ਆਰ. ਐੱਸ. ਐੱਸ. ਅਤੇ ਬੀ. ਜੇ. ਪੀ. ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਕਰ ਰਹੀ ਹੈ ਜੋ ਸਿੱਖ ਕੌਮ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਵਾਸਤੇ ਇਕ ਹੈ ਪਰ ਸਿੱਖਾਂ ਨੂੰ ਬਦਨਾਮ ਕਰਨ ਲਈ ਕਾਲੀ ਸੂਚੀ ਬਣਾਈ ਗਈ ਹੈ ਜਦ ਕਿ ਇਸ ਤਰ੍ਹਾਂ ਦਾ ਕੋਈ ਕਾਨੂੰਨ ਹੈ ਹੀ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਸਿੱਖਾਂ ਨਾਲ ਧੱਕੇਸ਼ਾਹੀ ਕਰਨ ਵਾਲੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਇਕ ਗੰਭੀਰ ਮਸਲਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਕਰਜ਼ੇ ਮਾਫ ਕਰਨ ਲਈ ਅਪਣਾਈ ਨੀਤੀ ਨੂੰ ਲਾਗੂ ਕਰੇ।
ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨਿਰਪੱਖ ਹੈ ਤਾਂ ਆਰ. ਐੱਸ. ਐੱਸ. ਦੇ ਬੰਦਿਆਂ ਦੀ ਪੜਤਾਲ ਕਰਵਾਏ, ਨਹੀਂ ਤਾਂ ਉਹ ਸਮਾਜ ਵਿਚ ਫਿਰਕੂ ਕਾਰਵਾਈਆਂ ਜਾਰੀ ਰੱਖਣਗੇ, ਜਿਸ ਨਾਲ ਅਮਨ ਸ਼ਾਂਤੀ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਕੌਮਾਂ ਨੂੰ ਪੂਰੇ ਹੱਕ ਨਹੀਂ ਦਿੱਤੇ ਜਾ ਰਹੇ, ਜਿਸ ਕਾਰਨ ਘੱਟ ਗਿਣਤੀ ਕੌਮਾਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਕਾਂਗਰਸ ਸਰਕਾਰ ''ਤੇ ਵਰ੍ਹਦਿਆਂ ਕਿਹਾ ਕਿ 2015 ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਮਾਰੇ ਗਏ ਸਿੱਖਾਂ ਦੇ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ ਸਾਬਤ ਹੋ ਰਹੀ ਹੈ। ਇਸ ਮੌਕੇ ਸੁਖਜੀਤ ਸਿੰਘ ਡਰੋਲੀ, ਗੁਰਦਿਆਲ ਸਿੰਘ ਬਰਤਾਨੀਆ, ਰੇਸ਼ਮ ਸਿੰਘ ਅਮਰੀਕਾ ਵੀ ਹਾਜ਼ਰ ਸਨ।
Comments
Post a Comment