ਹਰਜਿੰਦਰ ਸਿੰਘ ਦਿਲਗੀਰ ਅਕਾਲ ਤਖਤ ਸਾਹਿਬ ‘ਤੇ ਤਲਬ

ਅੰਮ੍ਰਿਤਸਰ: (ਜਾਗੋ ਸਿੱਖ ਮੀਡੀਆ ਨਿਊਜ) ਸ੍ਰੀ ਅਕਾਲ ਤਖਤ ਸਕਤਰੇਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਪੰਥਕ ਮਰਯਾਦਾਵਾਂ, ਨਿਤਨੇਮ ਤੇ ਅੰਮ੍ਰਿਤ ਆਦਿ ਸਬੰਧੀ ਨੀਵੇਂ ਪੱਧਰ ਦੇ ਸ਼ਬਦਾਂ ਦੀ ਵਰਤੋਂ ਲਈ ਲੇਖਕ ਹਰਜਿੰਦਰ ਸਿੰਘ ਦਿਲਗੀਰ ਨੂੰ ਦੋਸ਼ੀ ਕਰਾਰ ਦਿੰਦਿਆਂ ਤੇ ਉਸਦੀਆਂ ਲਿਖਤਾਂ ‘ਤੇ ਪਾਬੰਦੀ ਲਗਾਉਂਦਿਆਂ ਸੰਗਤਾਂ ਨੂੰ ਆਦੇਸ਼ ਦਿੱਤਾ ਗਿਆ ਕਿ ਜਦੋਂ ਤੱਕ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਨਹੀਂ ਦਿੰਦਾ, ਉਦੋਂ ਤੱਕ ਸੰਗਤਾਂ ਉਸ ਨਾਲ ਕੋਈ ਮੇਲ-ਜੋਲ ਨਾ ਰੱਖਣ।

ਇਸ ਇਕੱਤਰਤਾ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਗਿਆਨੀ ਇਕਬਾਲ ਸਿੰਘ, ਗਿਆਨੀ ਜਗਤਾਰ ਸਿੰਘ ਲੁਧਿਆਣਾ, ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਮਲਕੀਤ ਸਿੰਘ ਸ਼ਾਮਿਲ ਹੋਏ, ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਕੀਤੇ ਹੱਥ ਲਿਖਤ ਪਾਵਨ ਸਰੂਪ ‘ਚ ਉਕਾਈਆਂ ਸਾਮਣੇ ਆਉਣ ‘ਤੇ ਸਰੂਪ ਲਿਖਣ ਵਾਲੇ ਜਸਵੰਤ ਸਿੰਘ ਖੋਸਾ,ਹੈੱਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ , ਗਿਆਨੀ ਜਗਤਾਰ ਸਿੰਘ ਤੇ ਇੰਚਾਰਜ ਅਖੰਡ ਪਾਠ ਜਰਨੈਲ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਹੋਣ ਦਾ ਆਦੇਸ਼ ਜਾਰੀ ਕੀਤਾ ਗਿਆ।

Comments