ਅੰਮਿ੍ਤਸਰ: (ਜਾਗੋ ਸਿੱਖ ਮੀਡੀਆ ਬਿੳੂਰੋ)ਖਾਲਸਾ ਸਾਜਣਾ ਦਿਹਾੜੇ ਦੀ ਸਿੱਖ ਪੰਥ ਵਿੱਚ ਵਿਸ਼ੇਸ਼ ਮਹੱਤਤਾ ਹੈ। ਇਸ ਦਿਨ ਦਸ਼ਮੇਸ਼ ਪਿਤਾ ਸ਼੍ਰੀ ਗੁਰੁ ਗੋਬਿੰਦ ਸਿੰਘ ਨੇ ਪੰਜ ਪਿਆਰਿਆਂ ਤੌ ਸਿਰਾਂ ਦੀ ਮੰਗ ਕਰਕੇ ਖਾਲਸਾ ਪੰਥ ਦੀ ਸਿਰਜਣਾ ਕਰਕੇ ਧਰਮਾਂ ਦੇ ਇਤਿਹਾਸ ਵਿੱਚ ਇੱਕ ਨਿਵੇਕਲਾ ਇਨਕਲਾਬ ਲਿਆਦਾ ਸੀ। ਇਸ ਦਿਨ ਨੂੰ ਵਿਸਾਖੀ ਵਾਲੇ ਦਿਨ ਪੰਜਾਬ ਵਿੱਚ ਅਤੇ ਪੂਰੀ ਸਿੱਖ ਕੋੰ ਵੱਲੋਂ ਬੜੀ ਸ਼ਰਥਾ ‘ਤੇ ਉਤਸ਼ਾਹ ਨਾਲ ਮਾਨਇਆ ਜਾਂਦਾ ਹੈ ਅਤੇ ਇਸ ਦਿਨ ਪੰਜਾਬ ਵਿੱਚ ਸਰਕਾਰੀ ਛੁੱਟੀ ਕੀਤੀ ਜਾਂਦੀ ਸੀ।
ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਐਲਾਨ ਕੀਤੀਆਂ ਸਾਲਾਨਾ ਛੁੱਟੀਆਂ ਦੀ ਸੂਚੀ ‘ਚੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੀ ਪ੍ਰਵਾਨਤ ਛੁੱਟੀ ਖ਼ਤਮ ਕਰਕੇ ਇਸ ਨੂੰ ਰਾਖਵੀਆਂ ਛੁੱਟੀਆਂ ‘ਚ ਸ਼ਾਮਿਲ ਕੀਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸਖ਼ਤ ਨਿੰਦਾ ਕਰਦਿਆਂ ਇਸ ਛੁੱਟੀ ਨੂੰ ਮੁੜ ਤੋਂ ਗਜ਼ਟਿਡ ਛੁੱਟੀਆਂ ‘ਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ । ਅੱਜ ਇੱਥੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਭਾਈ ਲੌਾਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ‘ਚ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ ਸੀ ਅਤੇ ਖ਼ਾਲਸਾ ਪੰਥ ਇਸ ਦਿਹਾੜੇ ਨੂੰ ਆਪਣੇ ਜਨਮ ਦਿਨ ਵਜੋਂ ਮਨਾਉਂਦਾ ਹੈ ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਬਹੁਗਿਣਤੀ ਵਾਲੇ ਸੂਬੇ ਪੰਜਾਬ ਵਿਚ ਹੀ ਇਸ ਦਿਨ ਦੀ ਪ੍ਰਵਾਨਿਤ ਛੁੱਟੀ ਬੰਦ ਕਰ ਦੇਣੀ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ, ਜਦੋਂ ਕਿ ਇਸ ਦਿਹਾੜੇ ਨੂੰ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਵੀ ਵਿਸ਼ਾਲ ਪੱਧਰ ‘ਤੇ ਮਨਾਉਣ ਦੀ ਆਰੰਭਤਾ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਾਰੀ ਕੀਤੀ ਛੁੱਟੀਆਂ ਦੀ ਸੂਚੀ ਵਿਚ ਤੁਰੰਤ ਸੋਧ ਕਰੇ ਅਤੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਦਿਹਾੜੇ ਦੀ ਪ੍ਰਵਾਨਿਤ ਛੁੱਟੀ ਬਹਾਲ ਕਰੇ ।
Comments
Post a Comment