ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਚੱਢਾ ਖ਼ਿਲਾਫ਼ ਖੋਲਿਆ ਮੋਰਚਾ

ਅਮਿ੍ਤਸਰ:(ਜਾਗੋ ਸਿੱਖ ਮੀਡੀਆ ਬਿੳੂਰੋ) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਡਾ.ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜਥੇਬੰਦ ਸਕੱਤਰ ਸਰਬਜੀਤ ਸਿੰਘ ਸੋਹਲ, ਫੈਡਰੇਸ਼ਨ ਦੇ ਮੁੱਖ ਸਲਾਹਾਕਾਰ ਸਰਬਜੀਤ ਸਿੰਘ ਜੰਮੂ, ਸਲਾਹਾਕਾਰ ਸਤਨਾਮ ਸਿੰਘ ਕੰਡਾ, ਫੈਡਰੇਸ਼ਨ ਦੇ ਸਕੱਤਰ ਜਨਰਲ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਜਨਰਲ ਸਕੱਤਰ ਵਿਕਰਮ ਗੁਲਜ਼ਾਰ ਸਿੰਘ ਖੋਜਕੀਪੁਰ, ਸੀਨੀਅਰ ਫੈਡਰੇਸ਼ਨ ਆਗੂ ਕੁਲਦੀਪ ਸਿੰਘ ਮਜੀਠਾ ਨੇ ਇਕ ਸਾਂਝੇ ਬਿਆਨ ਜਾਰੀ ਕੀਤਾ ਹੈ।

Aissf amritsar stands against charanjit chadha  
ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਨਾਮਵਰ ਧਾਰਮਿਕ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਅਤੇ ਉਨ੍ਹਾਂ ਦੇ ਸਕੂਲ ਦੀ ਮਹਿਲਾ ਪ੍ਰਿੰਸੀਪਲ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਤਰਾਜ਼ਯੋਗ ਤਸਵੀਰ ਸਬੰਧੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਇਕ ਮੰਗ ਪੱਤਰ ਵਿਚ ਬੇਨਤੀ ਕੀਤੀ ਗਈ ਹੈ।

ਬੇਨਤੀ ਇਹ ਕੀਤੀ ਗਈ ਹੈ ਕਿ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਚਰਨਜੀਤ ਸਿੰਘ ਚੱਢਾ ਅਤੇ ਮਹਿਲਾ ਪ੍ਰਿੰਸੀਪਲ ਨੂੰ ਬਿਨਾ ਦੇਰੀ ਕੀਤਿਆਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਕੇ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਫ਼ਾਰਗ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਜਾਣ ਅਤੇ ਇਨ੍ਹਾਂ ਨੂੰ ਪੰਥ ਵਿਚੋਂ ਛੇਕਿਆ ਜਾਵੇ। ਉਨ੍ਹਾਂ ਕਿਹਾ ਕਿ ਚੱਢਾ ਅਤੇ ਮਹਿਲਾ ਨੇ ਇਤਿਹਾਸਿਕ ਵਿਦਿਅਕ ਸੰਸਥਾ ਨੂੰ ਕਲੰਕਤ ਤੇ ਦਾਗਦਾਰ ਕਰਕੇ ਰੱਖ ਦਿੱਤਾ ਹੈ।

ਖੇਤਰੀ ਪ੍ਰਤੀਨਿਧ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਤਰਾਜ਼ਯੋਗ ਵੀਡੀਓ ਦੀ ਮੰਦਭਾਗੀ ਘਟਨਾ ਨਾਲ ਜਿੱਥੇ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਸਿੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੀਆਂ ਸੰਸਥਾਵਾਂ ‘ਤੇ ਵੀ ਮਾੜਾ ਪ੍ਰਭਾਵ ਪਿਆ ਹੈ। ਇੱਕ ਪ੍ਰੈਸ ਕਾਨਫਰੰਸ ਦੌਰਾਨ ਸਿੱਖ ਸਦਭਾਵਨਾ ਦਲ ਦੇ ਮੁੱਖੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਹੈ ਕਿ 1902 ਤੋਂ ਬਣੀ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਚੀਫ ਖਾਲਸਾ ਦੀਵਾਨ ਦੇ ਅਧੀਨ 46

Comments