ਰੋਪੜ ਦੇ ਪਿੰਡ ਡੰਗੋਲੀ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ

ਰੋਪੜ :(ਜਾਗੋ ਸਿੱਖ ਮੀਡੀਆ)ਰੋਪੜ ਦੇ ਪਿੰਡ ਡੰਗੋਲੀ ਦੇ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ:ਰੋਪੜ ਦੇ ਪਿੰਡ ਡੰਗੋਲੀ ਦੇ ਗੁਰਦੁਆਰਾ ਸਿੰਘ ਸ਼ਹੀਦ ‘ਚ ਪਵਿੱਤਰ ਗ੍ਰੰਥ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਗੁਰੂ ਗ੍ੰਥ ਸਾਹਿਬ ਜੀ ਦੇ ੧੦੦ ਅੰਗਾਂ ਦੀ ਬੇਅਦਬੀ ਹੋਈ ਹੈ

ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਪਾਠ ਕਰਨ ਤੋਂ ਬਾਅਦ ਵਾਪਰੀ ਹੈ।ਇਸ ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪੁੱਜੀ ਅਤੇ ਜਾਂਚ ਕਰ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਇਹ ਬੇਅਦਬੀ ਕਿਸ ਨੇ ਕੀਤੀ ਹੈ ਇਸ ਬਾਰੇ ਅਜੇ ਕੋਈ ਵੀ ਸੁਰਾਗ ਨਹੀਂ ਮਿਲਿਆ।

Comments