'ਰੈਫਰੰਡਮ-2020' ਮੁੱਦੇ 'ਤੇ ਖਹਿਰਾ ਖਿਲਾਫ਼ ਹੋਈ 'ਆਪ'

ਚੰਡੀਗੜ੍ਹ: (ਜਾਗੋ ਸਿੱਖ ਮੀਡੀਆ )ਆਮ ਆਦਮੀ ਪਾਰਟੀ ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ ‘ਰੈਫਰੰਡਮ 2020 ਮੁਹਿੰਮ’ ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ ‘ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ। ਆਪ ਦੇ ਸੀਨੀਅਰ ਲੀਡਰਾਂ ਨੇ ਕਿਹਾ ਕਿ ਉਹ ਸੁਖਪਾਲ ਖਹਿਰਾ ਤੋਂ ਇਸ ਮੁੱਦੇ ‘ਤੇ ਸਪੱਸ਼ਟੀਕਰਨ ਮੰਗੇਗੀ। ਉੱਧਰ ਸੁਖਪਾਲ ਖਹਿਰਾ ਅੱਜ ਬਰਗਾੜੀ ਵਿਖੇ ਆਪਣੇ ਬਿਆਨ ਦਾ ਖੰਡਨ ਕਰ ਚੁੱਕੇ ਹਨ।

‘ਆਪ’ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ, ਮਾਝਾ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਮਾਲਵਾ ਜੋਨ-1 ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ, ਮਾਲਵਾ ਜੋਨ-2 ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਅਤੇ ਮਾਲਵਾ ਜੋਨ-3 ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਾਫ਼ ਸ਼ਬਦਾਂ ‘ਚ ਸਪੱਸ਼ਟ ਕਰਦੀ ਹੈ ਕਿ ਪਾਰਟੀ ਭਾਰਤੀ ਸੰਵਿਧਾਨ, ਦੇਸ਼ ਦੀ ਪ੍ਰਭੂ ਸੱਤਾ ਅਤੇ ਏਕਤਾ-ਅਖੰਡਤਾ ‘ਚ ਸੰਪੂਰਨ ਵਿਸ਼ਵਾਸ ਰੱਖਦੀ ਹੈ, ਇਸ ਲਈ ਪਾਰਟੀ ਦੇਸ਼ ਨੂੰ ਵੰਡਣ ਜਾ ਤੋੜਨ ਵਾਲੇ ਕਿਸੇ ਵੀ ਪ੍ਰਕਾਰ ਦੇ ‘ਰੈਫਰੰਡਮ’ ‘ਚ ਨਾ ਯਕੀਨ ਰੱਖਦੀ ਹੈ ਅਤੇ ਨਾ ਹੀ ਸਮਰਥਨ ਕਰਦੀ ਹੈ।

ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ‘ਰੈਫਰੰਡਮ 2020’ ਦੇ ਸਮਰਥਨ ਕੀਤੇ ਜਾਣ ‘ਤੇ ਹੈਰਾਨਗੀ ਪ੍ਰਗਟ ਕਰਦੇ ਹੋਏ ਪਾਰਟੀ ਆਗੂਆਂ ਨੇ ਕਿਹਾ ਕਿ ਰੈਂਫਰੈਂਡਮ 2020 ਨੂੰ ਹਮਾਇਤ ਸੁਖਪਾਲ ਸਿੰਘ ਖਹਿਰਾ ਦੀ ਆਪਣੀ ਨਿੱਜੀ ਰਾਇ ਹੋ ਸਕਦੀ ਹੈ, ਪ੍ਰੰਤੂ ਇਸ ਤਰ੍ਹਾਂ ਦੀ ਰਾਇ ਨਾਲ ਆਮ ਆਦਮੀ ਪਾਰਟੀ ਦਾ ਕੋਈ ਸਬੰਧ ਨਹੀਂ। ਸੁਖਪਾਲ ਸਿੰਘ ਖਹਿਰਾ ਦੇ ਬਿਆਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਅਤੇ ਜ਼ੋਨ ਪ੍ਰਧਾਨਾਂ ਨੇ ਕਿਹਾ ਕਿ ਪਾਰਟੀ ਸੁਖਪਾਲ ਸਿੰਘ ਖਹਿਰਾ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗੇਗੀ।

‘ਆਪ’ ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ‘ਆਪ’ ਪਾਰਟੀ ਦੇ ਸਿਧਾਂਤਾਂ ਅਤੇ ਪਾਰਟੀ ਦੇ ਦੇਸ਼ ਅਤੇ ਦੇਸ਼ ਵਾਸੀਆਂ ਪ੍ਰਤੀ ਸਮਰਪਣ ਦੀਆਂ ਹੱਦਾਂ ਉਲੰਘਣ ਵਾਲੇ ਆਗੂਆਂ ਜਾਂ ਵਲੰਟੀਅਰਾਂ ਉੱਪਰ ਕਾਰਵਾਈ ਕਰਨ ਤੋਂ ਵੀ ਨਹੀਂ ਝਿਜਕੇਗੀ, ਇਸ ਲਈ ਪਾਰਟੀ ਦਾ ਹਰੇਕ ਆਗੂ ਅਤੇ ਅਹੁਦੇਦਾਰ ਪਾਰਟੀ ਦੇ ਸੰਵਿਧਾਨ, ਸਿਧਾਂਤਾਂ, ਫ਼ਰਜ਼ਾਂ ਅਤੇ ਅਨੁਸ਼ਾਸ

Comments